ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਅਗਸਤ
ਖ਼ਾਲਸਾ ਕਾਲਜ ਫਾਰ ਵਿਮੈਨ ਸਿਵਿਲ ਲਾਈਨਜ਼ ਲੁਧਿਆਣਾ ਵਿੱਚ ਵਿਦਿਆਰਥੀਆਂ ਲਈ ਪੀਟੀਏ (ਅਧਿਆਪਕ ਮਾਪੇ ਐਸੋਸੀਏਸ਼ਨ) ਅਤੇ ਆਈਕਿਊਏਸੀ ਦੇ ਸਹਿਯੋਗ ਨਾਲ ਸੈਸ਼ਨ 2024-2025 ਦਾ ਆਰੰਭ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇੱਕ ਓਰੀਐਂਟੇਸ਼ਨ ਸੈਸ਼ਨ ਕੀਤਾ ਗਿਆ। ਇਸ ਸਮੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਾਲਜ ਦੇ ਸ਼ਾਨਦਾਰ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਾਲਜ ਦੀਆਂ ਅਕਾਦਮਿਕ, ਸੱਭਿਆਚਾਰਕ, ਸਾਹਿਤਕ ਅਤੇ ਖੇਡਾਂ ਨਾਲ ਸਬੰਧਤ ਇੱਕ ਪੀਪੀਟੀ ਦਿਖਾਈ ਗਈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਾਗੂ ਕੀਤੀ ਗਈ ਨਵੀਂ ਸਿੱਖਿਆ ਪ੍ਰਣਾਲੀ ਦੇ ਅਧੀਨ ਨਵੇਂ ਸਿਲੇਬਸ ਦੀ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ, ਸਮੁੱਚੇ ਵਿਭਾਗਾਂ ਦੇ ਮੁਖੀ ਸਾਹਿਬਾਨ ਨਾਲ ਜਾਣੂ ਕਰਵਾਇਆ ਗਿਆ। ਅਖੀਰ ਵਿੱਚ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਵਲੋਂ ਕਾਲਜ ਵਿੱਚ ਆਏ ਸਮੁੱਚੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਵਚਨਬੱਧ ਰਿਹਾ ਹੈ, ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਤਰ੍ਹਾਂ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ।