ਪੱਤਰ ਪ੍ਰੇਰਕ
ਚੰਡੀਗੜ੍ਹ, 2 ਅਗਸਤ
ਨੌਂ ਸਾਲ ਬਾਅਦ ਹੋਣ ਜਾ ਰਹੀ ‘ਦਿ ਚੰਡੀਗੜ੍ਹ ਸਟੇਟ ਕੋਆਪ੍ਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ’ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਪ੍ਰਬੰਧਕੀ ਕਾਰਨਾਂ ਦਾ ਹਵਾਲਾ ਦੇ ਕੇ ਮੁਲਤਵੀ ਕਰ ਦਿੱਤੀ ਗਈ ਹੈ। ਯੂਟੀ ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਚੋਣ ਮੁਲਤਵੀ ਕੀਤੇ ਜਾਣ ਉਪਰੰਤ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ, ਜਿਸ ਵਿੱਚ ਅਦਾਲਤ ਨੇ ਸੁਣਵਾਈ ਕਰਦਿਆਂ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਸੁਣਾਏ ਕੇ 14 ਅਗਸਤ ਤੱਕ ਚੋਣ ਪ੍ਰੋਗਰਾਮ ਉਲੀਕਿਆ ਜਾਵੇ। ਇਸ ਸਬੰਧੀ ਹਰਦੀਪ ਬੁਟੇਰਲਾ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ 9 ਸਾਲ ਤੋਂ ਪ੍ਰਬੰਧਕ ਲਗਾ ਕੇ ਕੰਮ ਚਲਾਇਆ ਜਾ ਰਿਹਾ ਹੈ।