ਲਾਲੜੂ (ਪੱਤਰ ਪ੍ਰੇਰਕ): ਅੰਬਾਲਾ-ਕਾਲਕਾ ਰੇਲਵੇ ਲਾਈਨ ’ਤੇ ਦੱਪਰ ਨੇੜੇ ਅੱਜ ਸਵੇਰੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਰੇਲਵੇ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੇਲਵੇ ਪੁਲੀਸ ਚੌਕੀ ਲਾਲੜੂ ਦੇ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਰੇਲਵੇ ਲਾਈਨ ’ਤੇ ਗੱਡੀ ਆ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋਈ। ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਡੇਰਾਬਸੀ ਵਿੱਚ 72 ਘੰਟਿਆਂ ਲਈ ਰਖਵਾਇਆ ਗਿਆ ਹੈ।