ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਦੂਸਰੀ ਵਾਰ ਬਣੇ ਲੋਕ ਸਭਾ ਮੈਂਬਰ ਡਾ.ਅਮਰ ਸਿੰਘ ਨੇ ਸੰਸਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਬਾਰੇ ਜ਼ੋਰਦਾਰ ਮੰਗਾਂ ਉਠਾਈਆਂ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਇਸ ਮਹਾਨ ਧਰਤੀ ਉਪਰ ਲਸਾਨੀ ਕੁਰਬਾਨੀ ਹੈ, ਜਿਸ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿਚ ਮਿਸਾਲ ਨਹੀਂ ਮਿਲਦੀ। ਇਸ ਲਈ ਫ਼ਤਹਿਗੜ੍ਹ ਸਾਹਿਬ ਨੂੰ ਕੌਮਾਂਤਰੀ ਟੂਰਿਸਟ ਸਰਕਟ ਵਿਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਵਿਚ ਵਿਸ਼ਵ ਪੱਧਰੀ ਮੈਡੀਕਲ ਅਤੇ ਇੰਜਨੀਅਰਿੰਗ ਕਾਲਜ ਵੀ ਖੋਲ੍ਹਣ ਦੀ ਮੰਗ ਕੀਤੀ ਹੈ। ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਸਾਨਾਂ ਲਈ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਲੀਗਲ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।