ਭਵਾਨੀਗੜ੍ਹ: ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡ ਭਰਾਜ ਵਿੱਚ ਜਨ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਭਰਾਜ, ਬੀਂਬੜ, ਬੀਂਬੜੀ, ਡੇਹਲੇਵਾਲ, ਭੜੋ, ਸ਼ਾਹਪੁਰ, ਖੇੜੀ ਗਿੱਲਾਂ, ਲੱਖੇਵਾਲ, ਚੰਨੋਂ, ਨੂਰਪੁਰਾ ਅਤੇ ਕਾਲਾਝਾੜ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। -ਪੱਤਰ ਪ੍ਰੇਰਕ