ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇੱਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲੀਸ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐੱਚਡੀਐੱਫਸੀ ਬੈਂਕ ਰਾਹੀਂ ਇੱਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ ਜਦੋਂਕਿ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।