ਪੱਤਰ ਪ੍ਰੇਰਕ
ਭਗਤਾ ਭਾਈ, 3 ਅਗਸਤ
ਸਰਕਲ ਭਗਤਾ ਭਾਈ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਅੱਜ ਇੱਕ ਸਾਂਝੀ ਮੀਟਿੰਗ ਕਰਕੇ ਸਰਬਸੰਮਤੀ ਨਾਲ ਹਰਗੋਬਿੰਦ ਕੌਰ ਦੀ ਅਗਵਾਈ ਵਾਲੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੂੰ ਅਲਵਿਦਾ ਕਹਿ ਕੇ ਰੀਮਾ ਰਾਣੀ ਅਤੇ ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਦੀ ਅਗਵਾਈ ਵਾਲੀ ਯੂਨੀਅਨ ਵਿੱਚ ਕੰਮ ਕਰਨ ਦਾ ਫੈਸਲਾ ਕੀਤਾ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਸਰਪ੍ਰਸਤ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਕੀਤੀ। ਮੀਟਿੰਗ ‘ਚ ਹਾਜ਼ਰ ਵਰਕਰਾਂ ਤੇ ਹੈਲਪਰਾਂ ਨੇ ਕਿਹਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਰਾਜਨੀਤੀ ਵਿੱਚ ਆਉਣ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਸਰਕਲ ਭਗਤਾ ਭਾਈ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਣਾਈ ਗਈ ਨਵੀਂ ਆਂਗਣਵਾੜੀ ਯੂਨੀਅਨ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਤੇ ਹਿੱਤਾਂ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਆਰਤੀ ਸ਼ਰਮਾ ਸੂਬਾ ਪ੍ਰੈਸ ਸਕੱਤਰ, ਬਲਵੀਰ ਕੌਰ ਭਗਤਾ, ਜਗਦੀਸ਼ ਕੌਰ ਭਗਤਾ, ਕੁਲਦੀਪ ਕੌਰ ਜਲਾਲ, ਅਮਰਜੀਤ ਕੌਰ ਗੁੰਮਟੀ, ਗੁਰਦੇਵ ਕੌਰ ਦਿਆਲਪੁਰਾ ਮਿਰਜ਼ਾ, ਸਨਦੀਪ ਕੌਰ ਮਲੂਕਾ ਸੁਖਪ੍ਰੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਭੁਪਿੰਦਰ ਕੌਰ, ਮਨਜੀਤ ਕੌਰ ਕੇਸਰਵਾਲਾ, ਬਲਜਿੰਦਰ ਕੌਰ ਬੁਰਜ ਥਰੋੜ ਹਾਜ਼ਰ ਸਨ।