ਨਵੀਂ ਦਿੱਲੀ, 4 ਅਗਸਤ
ਦੱਖਣੀ ਦਿੱਲੀ ਦੇ ਵਸੰਤ ਕੁੰਜ ਇਲਾਕੇ ਵਿੱਚ ਅੱਜ ਤੜਕੇ ਇਕ ਕਥਿਤ ਚੋਰ ਨੇ ਘਰ ਵਿੱਚ ਵੜ ਕੇ ਭਾਰਤੀ ਰੈਵੇਨਿਊ ਸੇਵਾ (ਆਈਆਰਐੱਸ) ਦੇ 61 ਸਾਲਾ ਸੇਵਾਮੁਕਤ ਅਧਿਕਾਰੀ ਅਤੇ ਉਸ ਦੀ ਪਤਨੀ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦੋਵੇਂ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਪੀੜਤ ਅਭੇ ਕੁਮਾਰ ਸਿੰਘ ਤੋਂ ਇਲਾਵਾ ਉਸ ਦੀ ਪਤਨੀ ਅਨੁਪਮਾ ਨੂੰ ਵੀ ਮਾਮੂਲੀ ਸੱਟ ਲੱਗੀ ਹੈ ਅਤੇ ਦੋਹਾਂਨੂੰ ਤੁਰੰਤ ਆਲ ਇੰਡੀਆ ਮੈਡੀਕਲ ਸਾਇੰਸ ਸੰਸਥਾ (ਏਮਸ) ਵਿੱਚ ਭਰਤੀ ਕਰਵਾਇਆ ਗਿਆ। ਪੁਲੀਸ ਨੇ ਦੱਸਿਆ ਕਿ ਇਲਾਜ ਤੋਂ ਬਾਅਦ ਪਤੀ-ਪਤਨੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਇਸ ਘਟਨਾ ਦੇ ਸਿਲਸਿਲੇ ਵਿੱਚ 38 ਸਾਲਾ ਸ਼ਾਤਿਰ ਚੋਰ ਜਿਤੇਂਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। -ਪੀਟੀਆਈ