ਵਾਇਨਾਡ, 4 ਅਗਸਤ
ਕੇਂਦਰੀ ਮੰਤਰੀ ਸੁਰੇਸ਼ ਗੋਪੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਢਿੱਗਾਂ ਖਿਸਕਣ ਦੀ ਘਟਨਾ ਨੂੰ ਕੌਮੀ ਆਫਤ ਐਲਾਨਣ ਦੀਆਂ ਵੱਖ-ਵੱਖ ਹਲਕਿਆਂ ਤੋਂ ਉੱਠ ਰਹੀ ਮੰਗ ਦੀ ਵੈਧਤਾ ਦੀ ਜਾਂਚ ਕਰੇਗੀ। ਇਸ ਘਟਨਾ ਵਿੱਚ ਵੱਡੀ ਗਿਣਤੀ ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸੈਰ ਸਪਾਟਾ, ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਰਾਜ ਮੰਤਰੀ ਗੋਪੀ ਨੇ ਕਿਹਾ ਕਿ ਕੇਂਦਰ ਸਰਕਾਰ ਢਿੱਗਾਂ ਖਿਸਕਣ ਦਾ ਮੁਲਾਂਕਣ ਕਰਨ ਤੋਂ ਬਾਅਦ ‘ਇਸ ਦੇ ਕਾਨੂੰਨੀ ਪਹਿਲੂਆਂ ਦੀ ਜਾਂਚ’ ਕਰੇਗੀ। -ਪੀਟੀਆਈ