ਮੁੰਬਈ, 4 ਅਗਸਤ
ਤੇਲਗੂ ਅਦਾਕਾਰ ਚਿਰੰਜੀਵੀ, ਰਾਮ ਚਰਨ ਅਤੇ ਅੱਲੂ ਅਰਜੁਨ ਨੇ ਕੇਰਲ ਦੇ ਢਿੱਗਾਂ ਖਿਸਕਣ ਕਾਰਨ ਪ੍ਰਭਾਵਿਤ ਵਾਇਨਾਡ ਜ਼ਿਲ੍ਹੇ ਤੋਂ ਸੁਰੱਖਿਅਤ ਬਚਾਏ ਗਏ ਲੋਕਾਂ ਦੇ ਮੁੜ-ਵਸੇਬੇ ਦੇ ਯਤਨਾਂ ਲਈ ਮੁੱਖ ਮੰਤਰੀ ਰਿਲੀਫ਼ ਫੰਡ (ਸੀਐੱਮਡੀਆਰਐੱਫ) ਵਿੱਚ ਵਿੱਤੀ ਸਹਾਇਤਾ ਦਿੱਤੀ ਹੈ। ਚਿਰੰਜੀਵੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਤੇ ‘ਆਰਆਰਆਰ’ ਦੇ ਸਟਾਰ ਰਾਮ ਚਰਨ ਨੇ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚ ਇੱਕ ਕਰੋੜ ਰੁਪਏ ਦਾਨ ਕੀਤੇ ਹਨ। ਇਨ੍ਹਾਂ ਤੋਂ ਇਲਾਵਾ ਅੱਲੂ ਅਰਜਨ ਨੇ 25 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। -ਪੀਟੀਆਈ