ਸੰਗਰੂਰ (ਨਿਜੀ ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ, ਭਾਰਤ ਪਾਕਿਸਤਾਨ ਵਪਾਰ ਵਾਹਘਾ ਅਤੇ ਹੁਸੈਨੀਵਾਲਾ ਬਾਰਡਰ ਰਾਹੀਂ ਖੋਲ੍ਹਣ,ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਭਲਕੇ 5 ਅਗਸਤ ਨੂੰ ਲੌਂਗੋਵਾਲ ਤੋਂ ਸੰਗਰੂਰ ਤੱਕ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਸਥਾਨਕ ਗਦਰ ਮੈਮੋਰੀਅਲ ਭਵਨ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮਾਰਚ ਦੌਰਾਨ 17 ਅਗਸਤ ਨੂੰ ਸੂਬੇ ਭਰ ਵਿੱਚ ਮੰਤਰੀਆਂ ਦੇ ਘਰਾਂ ਅੱਗੇ ਲਾਏ ਜਾਣ ਵਾਲੇ ਧਰਨਿਆਂ ਵਿਚ ਭਰਵੀਂ ਸ਼ਮੂਲੀਅਤ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ।