ਹੁਸ਼ਿਆਰਪੁਰ: ਵਿਧਾਇਕ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱੱਖ-ਵੱਖ ਵਿਭਾਗਾਂ ਤੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹਲਕਾ ਸ਼ਾਮਚੁਰਾਸੀ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕਰ ਦਿੱਤਾ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਿਨ੍ਹਾਂ ’ਚੋਂ ਜ਼ਿਆਦਾਤਰ ਸਮੱਸਿਆਵਾਂ ਬਿਜਲੀ, ਪਾਣੀ, ਸੜਕਾਂ ਦੀ ਮੁਰੰਮਤ ਤੇ ਸੇਵਾਵਾਂ ਵਿੱਚ ਸੁਧਾਰ ਅਤੇ ਸਿੱਖਿਆ ਨਾਲ ਸਬੰਧਤ ਸਨ। ਡਾ. ਰਵਜੋਤ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਕਰਵਾਉਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। -ਪੱਤਰ ਪ੍ਰੇਰਕ