ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਗਸਤ
ਦਸੂਹਾ ਪੁਲੀਸ ਅਤੇ ਸਪੈਸ਼ਲ ਬਰਾਂਚ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਜੀ ਟੀ ਰੋਡ ਦੇ ਨਜ਼ਦੀਕ ਇੱਕ ਟਾਟਾ ਏਸ ਦੇ ਡਰਾਈਵਰ ਤੋਂ 6 ਕਿਲੋਗ੍ਰਾਮ ਡੋਡੇ ਅਤੇ 22 ਹਜ਼ਾਰ 200 ਰੁਪਏ ਦੀ ਨਕਦੀ ਬਰਾਮਦ ਹੋਈ। ਕਥਿਤ ਦੋਸ਼ੀ ਦੀ ਪਛਾਣ ਸੁਰਜੀਤ ਸਿੰਘ ਵਾਸੀ ਅਰਗੋਵਾਲ ਅਤੇ ਉਸ ਦੇ ਸਾਥੀ ਦੀ ਪਛਾਣ ਗੁਰਦੀਪ ਸਿੰਘ ਵਾਸੀ ਗੋਂਦਪੁਰ ਵਜੋਂ ਹੋਈ ਹੈ। ਇਸੇ ਤਰ੍ਹਾਂ ਪੁਲੀਸ ਨੇ ਹਰਪ੍ਰੀਤ ਕੌਰ ਵਾਸੀ ਵੇਰਸਾ ਅਤੇ ਹਰਦੀਪ ਸਿੰਘ ਵਾਸੀ ਦਸੂਹਾ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਦੀ ਇੱਕ ਸਕੂਟਰੀ ਨੂੰ ਵੀ ਪੁਲੀਸ ਮੁਲਾਜ਼ਮਾਂ ਨੇ ਕਬਜ਼ੇ ’ਚ ਲੈ ਲਿਆ ਹੈ।