ਸ੍ਰੀਨਗਰ, 5 ਅਗਸਤ
ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਸ ਮੁਫਤੀ ਨੇ ਅੱਜ ਦਾਅਵਾ ਕੀਤਾ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ-370 ਰੱਦ ਕਰਨ ਦੇ ਪੰਜ ਸਾਲ ਪੂਰੇ ਹੋਣ ’ਤੇ ਵਧਾਈ ਗਈ ਸੁਰੱਖਿਆ ਵਿਚਾਲੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਦੇ ਦਫ਼ਤਰ ਨੂੰ ਬੰਦ ਕਰ ਦਿੱਤਾ ਗਿਆ ਹੈ। ਮੁਫਤੀ ਨੇ ਕਿਹਾ, ‘‘ਮੈਨੂੰ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ ਜਦਕਿ ਪੀਡੀਪੀ ਦਫ਼ਤਰ ਬੰਦ ਕਰ ਦਿੱਤਾ ਗਿਆ ਹੈ।’’ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅਲਤਾਫ ਬੁਖਾਰੀ ਦੀ ਅਗਵਾਈ ਵਾਲੀ ‘ਆਪਣੀ ਪਾਰਟੀ’ ਦੇ ਦਫ਼ਤਰ ਨੂੰ ਵੀ ਇਹਤਿਆਤੀ ਕਦਮ ਵਜੋਂ ਅੱਜ ਬੰਦ ਕਰ ਦਿੱਤਾ ਗਿਆ ਹੈ। ਨੈਸ਼ਨਲ ਕਾਨਫਰੰਸ ਦੇ ਮੁੱਖ ਤਰਜਮਾਨ ਤਨਵੀਰ ਸਾਦਿਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। -ਪੀਟੀਆਈ