ਜੰਮੂ, 5 ਅਗਸਤ
ਜੰਮੂ ਕਸ਼ਮੀਰ ਦੇ ਅਖਨੂਰ ਅਤੇ ਸੁੰਦਰਬਨੀ ਖੇਤਰ ਵਿੱਚ ਕੰਟਰੋਲ ਰੇਖਾ ਕੋਲ ਐਤਵਾਰ ਨੂੰ ਅੱਧੀ ਰਾਤ ਸ਼ੱਕੀ ਘੁਸਪੈਠੀਆਂ ਦੇ ਦੋ ਸਮੂਹਾਂ ਦੀਆਂ ਗਤੀਵਿਧੀਆਂ ਦਾ ਪਤਾ ਲਾਉਣ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੂਜੇ ਪਾਸੇ ਗੋਲੀਬਾਰੀ ਦੀ ਕੋਈ ਸੂਚਨਾ ਨਹੀਂ ਹੈ ਪਰ ਸਰਹੱਦ ਤੋਂ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਅਖਨੂਰ ਤੇ ਸੁੰਦਰਬਨੀ ਖੇਤਰ ਵਿੱਚ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। -ਪੀਟੀਆਈ