ਜੰਮੂ, 5 ਅਗਸਤ
ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕੀਤੇ ਜਾਣ ਦੀ ਪੰਜਵੀਂ ਵਰ੍ਹੇਗੰਢ ਮੌਕੇ ਅੱਜ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਅਮਰਨਾਥ ਯਾਤਰੀਆਂ ਦੇ ਕਿਸੇ ਵੀ ਨਵੇਂ ਜਥੇ ਨੂੰ ਇਹਤਿਆਤੀ ਤੌਰ ’ਤੇ ਕਸ਼ਮੀਰ ਰਵਾਨਾ ਨਹੀਂ ਹੋਣ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ, ‘‘ਅਮਰਨਾਥ ਯਾਤਰਾ ਨੂੰ ਇਹਤਿਆਤੀ ਤੌਰ ’ਤੇ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਜੰਮੂ ਤੋਂ ਅੱਜ ਕਿਸੇ ਨਵੇਂ ਜਥੇ ਨੂੰ ਕਸ਼ਮੀਰ ਲਈ ਰਵਾਨਾ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ।’’ ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। -ਪੀਟੀਆਈ