ਪੱਤਰ ਪ੍ਰੇਰਕ
ਜਲੰਧਰ, 5 ਅਗਸਤ
ਸਵੇਰ ਦੀ ਸੈਰ ਕਰਨ ਗਏ ਇੱਕ ਨੌਜਵਾਨ ਦਾ ਮੋਬਾਈਲ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਖੋਹ ਲਿਆ। ਜਾਣਕਾਰੀ ਮੁਤਾਬਕ ਦੋ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਛੇ ਬਦਮਾਸ਼ਾਂ ਨੇ ਨੌਜਵਾਨ ਨੂੰ ਡਰਾ-ਧਮਕਾ ਕੇ ਉਸ ਦਾ ਮੋਬਾਈਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਮਾਮਲਾ ਜਲੰਧਰ ਸ਼ਹਿਰ ਦੇ ਸੋਢਲ ਗੇਟ ਤੋਂ ਪੈਂਦੇ ਇਲਾਕੇ ਨਾਲ ਸਬੰਧਤ ਹੈ। ਜਾਣਕਾਰੀ ਮੁਤਾਬਕ ਇੱਥੋਂ ਦਾ ਵਸਨੀਕ ਮਹੇਸ਼ ਕੁਮਾਰ ਨਾਂ ਦਾ ਨੌਜਵਾਨ ਅੱਜ ਸਵੇਰੇ ਸੈਰ ਕਰਨ ਗਿਆ ਸੀ ਤੇ ਗਲੀ ਵਿੱਚ ਘੁੰਮ ਰਿਹਾ ਸੀ ਜਿਸ ਦੌਰਾਨ ਦੋ ਮੋਟਰਸਾਈਕਲ ਸਵਾਰ ਅੱਧੀ ਦਰਜਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਧਮਕੀਆਂ ਦਿੱਤੀਆਂ ਅਤੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਮਹੇਸ਼ ਨੇ ਦੱਸਿਆ ਕਿ ਉਹ ਤੀਜੀ ਵਾਰ ਲੁੱਟ ਦਾ ਸ਼ਿਕਾਰ ਹੋਇਆ ਹੈ।