ਪੱਤਰ ਪ੍ਰੇਰਕ
ਲਹਿਰਾਗਾਗਾ, 5 ਅਗਸਤ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਇੰਡੀਅਨ ਯੂਥ ਕਾਂਗਰਸ ਦੇ ਸਾਬਕਾ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ ਨੇ ਲਹਿਰਾਗਾਗਾ ਦੇ ਚੌਲ ਮਿੱਲ ਮਾਲਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਮਿੱਲ ਮਾਲਕਾਂ ਨੇ 2023-24 ਦੀ ਪਿਛਲੀ ਮਿਲਿੰਗ ਨੀਤੀ ਖਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੀਤੀ ਕਾਰਨ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਵਧੀਆ ਗੁਣਵੱਤਾ ਵਾਲੇ ਚੌਲ ਨੂੰ 31 ਮਾਰਚ ਤੱਕ ਪਹੁੰਚਾਉਣ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਹੈ। ਪੰਜਾਬ ਵਿੱਚ ਚੌਲ ਉਤਪਾਦਨ ਦੇ ਮਿਲਣ ਵਿੱਚ ਦੇਰੀ ਕਾਰਨ, ਗਰਮੀ ਦੇ ਕਾਰਨ ਗੁਣਵੱਤਾ ਖਰਾਬ ਹੋ ਗਈ, ਜਿਸ ਨਾਲ ਚੌਲ ਦੇ ਦਾਣੇ ਸੁੱਕ ਗਏ। ਦੁਰਲਭ ਸਿੰਘ ਸਿੱਧੂ ਨੇ ਚੌਲ ਮਿੱਲਰਾਂ ਦੀ ਮੌਜੂਦਾ ਹਾਲਤ ’ਤੇ ਆਪਣੀ ਚਿੰਤਾ ਪ੍ਰਗਟਾਈ ਅਤੇ ਸਰਕਾਰੀ ਦਖ਼ਲ ਦੀ ਤਤਕਾਲ ਜ਼ਰੂਰਤ ’ਤੇ ਜ਼ੋਰ ਦਿੱਤਾ। ਦੁਰਲੱਭ ਸਿੰਘ ਸਿੱਧੂ ਨੇ ਕਿਹਾ ਮਿੱਲਰਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ।