ਪੱਤਰ ਪ੍ਰੇਰਕ
ਦੇਵੀਗੜ੍ਹ, 5 ਅਗਸਤ
ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਹਰਿਆਵਲ ਲਹਿਰ ਤਹਿਤ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਵੰਡੇ ਗਏ ਅਤੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਮੈਂਬਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਕਿ ਇਨ੍ਹਾਂ ਬੂਟਿਆਂ ਨੂੰ ਸਾਂਝੀਆਂ ਥਾਵਾਂ ’ਤੇ ਲਾ ਕੇ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਕੀਤੀ ਜਾਵੇ। ਪਿੰਡ ਸ਼ਾਦੀਪੁਰ ਤੋਂ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਮੌਕੇ ਬੀਕੇਯੂ ਸ਼ਾਦੀਪੁਰ ਦੇੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਜੰਗਲਾਤ ਵਿਭਾਗ ਦਾ ਧੰਨਵਾਦ ਕੀਤਾ ਜਿਨ੍ਹਾਂ 1500 ਬੂਟੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਨੂੰ ਵੱਖ ਵੱਖ ਪਿੰਡਾਂ ਵਿੱਚ ਲਾਉਣ ਲਈ ਦਿੱਤੇ। ਇਸ ਦਿਲਬਾਗ ਸ਼ਬੇਗ ਸਿੰਘ ਹੰਜਰਾ ਤੇ ਸੁਖਦੇਵ ਸਿੰਘ ਰਾਇਆ ਆਦਿ ਹਾਜ਼ਰ ਸਨ।
ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਗਰੀਨ ਸਿਟੀ ਕਲੋਨੀ ਦਿੜ੍ਹਬਾ ਵਿੱਚ ਵਾਤਾਵਰਨ ਸਾਫ-ਸੁੱਥਰਾ ਰੱਖਣ ਲਈ 450 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਮੁੱਖ ਮਹਿਮਾਨ ਤੌਰ ’ਤੇ ਪੁੱਜੇ ਰਾਜੇਸ਼ ਕੁਮਾਰ ਸ਼ਰਮਾ ਐੱਸਡੀਐੱਮ ਦਿੜ੍ਹਬਾ ਵੱਲੋਂ ਪੌਦੇ ਲਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੁਖਦੇਵ ਸਿੰਘ ਕੌਹਰੀਆਂ, ਅਜਮੇਰ ਸਿੰਘ ਰੋੜੇਵਾਲ ਅਤੇ ਸ਼ਿਵ ਕੁਮਾਰ ਸ਼ਰਮਾ ਨੇ ਪੌਦੇ ਲਾਉਣ ਦਾ ਸੱਦਾ ਦਿੱਤਾ।