ਪੱਤਰ ਪ੍ਰੇਰਕ
ਅਮਰਗੜ੍ਹ, 5 ਅਗਸਤ
ਦਸਮੇਸ਼ ਮਾਡਲ ਸਕੂਲ ਬਾਗੜੀਆਂ ਵਿੱਚ ‘ਧੀਆਂ ਦੀਆਂ ਤੀਆਂ’ ਸਿਰਲੇਖ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਅਸ਼ਿਵੰਦਰ ਦਾਨੀ ਨੇ ਦੱਸਿਆ ਕਿ ਪੰਜਾਬੀ ਸੱਭਿਆਚਾਰ ਨੂੰ ਪੱਛਮੀ ਸਭਿਆਚਾਰ ਨੇ ਵੱਡੀ ਢਾਹ ਲਾਈ ਹੈ। ਪੰਜਾਬ ਦੇ ਸਕੂਲਾਂ ਵੱਲੋਂ ਪੰਜਾਬੀ ਸਭਿਆਚਾਰ ਨੂੰ ਸੰਭਾਲਣ ਲਈ ਵੱਡੇ ਉਪਾਰਲੇ ਕੀਤੇ ਜਾ ਰਹੇ ਹਨ। ਤੀਆਂ ਪਿੰਡਾਂ ਦੀਆਂ ਸੱਥਾਂ ਤੋਂ ਗਾਇਬ ਹੁੰਦੀਆਂ ਜਾ ਰਹੀਆਂ ਹਨ। ਇਸ ਮੌਕੇ ਜਿੱਥੇ ਲੜਕੀਆਂ ਨੇ ਪੀਘਾਂ ਝੂਟ ਕੇ ਆਨੰਦ ਮਾਣਿਆ ਉੱਥੇ ਹੀ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਲੋਕ ਬੋਲੀਆਂ, ਲੋਕ ਗੀਤ, ਗਿੱਧਾ ਆਦਿ ਵੰਨਗੀਆਂ ਪੇਸ਼ ਕਰਕੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਪਿੰਡ ਲਦਾਲ ਵਿੱਚ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਪਿੰਡ ਦੇ ਨਵੇਂ ਗੋਲਡਨ ਪਾਰਕ ਨੂੰ ਡੈਕੋਰੇਸ਼ਨ ਕਰਦਿਆਂ ਪੀਂਘਾਂ, ਚਰਖੇ ਅਤੇ ਪੁਰਾਤਨ ਵਸਤਾਂ ਨਾਲ ਸਜਾਉਂਦਿਆਂ ਤੀਆਂ ਦਾ ਪ੍ਰੋਗਰਾਮ ਮਨਾਇਆ ਗਿਆ। ਇਸ ਮੌਕੇ ਲਦਾਲ ਦੇ ਵਸਨੀਕ ਗੁਰਜੀਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਆਪਣੇ ਵਿਰਸੇ ਨੂੰ ਕਾਇਮ ਰੱਖਣ ਲਈ ਤੀਆਂ ਦਾ ਤਿਉਹਾਰ ਮਨਾਇਆ ਹੈ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਮਿਡਲ ਸਕੂਲ ਪੇਧਨੀ ਕਲਾਂ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਮਹਿੰਦੀ ਦੇ ਮੁਕਾਬਲੇ ਵੀ ਕਰਵਾਏ ਗਏ।