ਮਾਨਸਾ (ਪੱਤਰ ਪ੍ਰੇਰਕ): ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਜਨਰਲ ਸਕੱਤਰ ਪ੍ਰਸੰਨਜੀਤ ਕੁਮਾਰ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ, ਸਿੱਖਿਆ ਨੂੰ ਪ੍ਰਾਈਵੇਟ ਕਰਨ ਦੇ ਖਿਲਾਫ,ਯੂਜੀਸੀ ਦੀਆਂ ਗ੍ਰਾਂਟਾਂ ਅਤੇ ਫੰਡਾਂ ਉੱਪਰ ਕੱਟ,ਪ੍ਰੀਖਿਆਵਾਂ ਦੀ ਲੁੱਟ ਦੇ ਖਿਲਾਫ਼ ਜਥੇਬੰਦੀ ਵੱਲੋਂ 9 ਅਗਸਤ ਨੂੰ ਦਿੱਲੀ ਸੰਸਦ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਹ ਇੱਥੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਜਥੇਬੰਦੀ ਦੇ ਆਗੂ ਸੁਖਜੀਤ ਰਾਮਾਨੰਦੀ ਨੇ ਕਿਹਾ ਕਿ ਇਸ ਸਬੰਧੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸ਼ਹਿਰਾਂ ਤੇ ਪਿੰਡ ਪੱਧਰ ਲਾਮਬੰਦੀ ਕੀਤੀ ਜਾਵੇਗੀ।