ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 5 ਅਗਸਤ
ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਸੰਸਦ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮਾਮਲਾ ਉੱਠਾਇਆ। ਉਨ੍ਹਾਂ ਸਿਹਤ ਮੰਤਰੀ ਨੂੰ ਦੱਸਿਆ ਕਿ ਕਾਰਡ ਰੱਖਣ ਵਾਲੇ ਲੋਕਾਂ ਲਈ ਸੂਚੀਬੱਧ ਹਸਪਤਾਲਾਂ ਵੱਲੋਂ ਇਲਾਜ ਤੋਂ ਇਨਕਾਰ ਕਰਨਾ ਆਮ ਗੱਲ ਹੈ। ਇਸ ਦੇ ਨਾਲ ਹੀ ਵੱਖ-ਵੱਖ ਲੋਕਾਂ ਨੂੰ ਕਾਰਡ ਬਣਵਾਉਣ ਲਈ ਪ੍ਰੇਸ਼ਾਨੀ ਆ ਰਹੀ ਹੈ। ਲੋਕਾਂ ਨੂੰ ਕਿਹਾ ਜਾਂਦਾ ਹੈ ਕਿ ਉਹ ਆਪਣੇ ਆਧਾਰ ਕਾਰਡ ਅਪਡੇਟ ਕਰਵਾਉਣ ਜਿਸ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਰਹਿੰਦੇ ਹਨ ਅਤੇ ਉਹ ਕਾਰਡ ਬਣਾਉਣ ਤੋਂ ਖੁੰਝ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਿਹਤ ਮੰਤਰੀ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ।