ਪੱਤਰ ਪ੍ਰੇਰਕ
ਸਮਰਾਲਾ, 5 ਅਗਸਤ
ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਸਕੂਲੀ ਖੇਡਾਂ ਵਿੱਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੀ ਅੰਡਰ 19 ਕ੍ਰਿਕਟ ਟੀਮ ਨੇ ਖੰਨਾ ਜ਼ੋਨਲ ਖੇਡਾਂ ਵਿੱਚੋਂ ਪਹਿਲੇ ਸਥਾਨ ’ਤੇ ਰਹਿੰਦਿਆਂ ਗੋਲਡ ਮੈਡਲ ਹਾਸਲ ਕੀਤਾ। ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਸਮੂਹ ਸਕੂਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਇਨ੍ਹਾਂ ਦੇ ਕੋਚਾਂ ਰਮਨਦੀਪ ਸਿੰਘ ਕਾਹਲੋਂ ਅਤੇ ਡੀਪੀਈ ਗੁਰਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਖੇਡਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਪ੍ਰਾਪਤੀ ਉੱਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਗੁਰਮੋਹਨ ਸਿੰਘ ਵਾਲੀਆਂ ਨੇ ਸਮੂਹ ਸਕੂਲ ਨੂੰ ਮੁਬਾਰਕਬਾਦ ਦਿੱਤੀ।