ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਗਸਤ
ਸੁਤੰਤਰਤਾ ਦਿਵਸ ’ਤੇ ਜਲੰਧਰ ’ਚ ਰਾਜ ਪੱਧਰੀ ਸਮਾਗਮ ਹੋਵੇਗਾ। ਮੁੱਖ ਮੰਤਰੀ ਜਲੰਧਰ ’ਚ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ ’ਚ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ।