ਨਵੀਂ ਦਿੱਲੀ, 7 ਅਗਸਤ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸ੍ਰੀ ਨਨਕਾਣਾ ਸਾਹਿਬ ਲਈ ਲਾਂਘੇ ਦੀ ਸਥਾਪਨਾ ਦੀ ਮੰਗ ਕੀਤੀ ਹੈ ਤਾਂ ਜੋ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਜਨਮ ਅਸਥਾਨ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਸਕੇ। ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਚੱਢਾ ਨੇ ਸਰਕਾਰ ਨੂੰ ਕੂਟਨੀਤਕ ਰਾਹ ਅਪਣਾਉਣ ਅਤੇ ਕਰੋੜਾਂ ਪੰਜਾਬੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਅਪੀਲ ਕੀਤੀ। ਇਸ ਸਬੰਧ ਵਿਚ ਸੁਝਾਅ ਦਿੱਤੇ। -ਪੀਟੀਆਈ