ਨਵੀਂ ਦਿੱਲੀ, 7 ਅਗਸਤ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਬਿਭਵ ਕੁਮਾਰ ਦੀ ਪਟੀਸ਼ਨ ’ਤੇ ਦਿੱਲੀ ਪੁਲੀਸ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਭਵ ਕੁਮਾਰ ਨੂੰ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਦਿੱਲੀ ਪੁਲੀਸ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਜਸਟਿਸ ਸੂਰਿਆ ਕਾਂਤ, ਦੀਪਾਂਕਰ ਦੱਤਾ ਅਤੇ ਉੱਜਲ ਭੂਯਾਨ ਦੀ ਬੈਂਚ ਨੂੰ ਕਿਹਾ ਕਿ ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਚਾਹੀਦਾ ਹੈ। ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਤਿੰਨ ਹਫ਼ਤਿਆਂ ਦੀ ਗ੍ਰਾਂਟ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਕੇਸ ਵਿੱਚ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ। ਸੁਪਰੀਮ ਕੋਰਟ ਨੇ ਫਿਰ ਰਾਜੂ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਅਤੇ ਮਾਮਲੇ ਦੀ ਸੁਣਵਾਈ 27 ਅਗਸਤ ‘ਤੇ ਪਾ ਦਿੱਤੀ।