ਪੱਤਰ ਪ੍ਰੇਰਕ
ਚਾਉਕੇ, 7 ਅਗਸਤ
ਪਾਵਰਕੌਮ ਦੇ ਸਹਾਇਕ ਲਾਈਨਮੈਨ ਗੁਰਦੀਪ ਸਿੰਘ ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਪੱਤਰ ਨੈਬ ਸਿੰਘ ਕੱਲ੍ਹ ਡਿਊਟੀ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰ ਰਿਹਾ ਤਾਂ ਉਸ ਨੂੰ ਕਰੰਟ ਦਾ ਜ਼ਬਰਦਸਤ ਝਟਕਾ ਲੱਗ ਜਿਸ ਨੂੰ ਰਾਮਪੁਰਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਪਿੰਡ ਮੰਡੀ ਕਲਾਂ ਦਾ ਰਹਿਣ ਵਾਲਾ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸਾਰੇ ਪਿੰਡ ਸੋਗ ਦੀ ਲਹਿਰ ਫੈਲ ਗਈ। ਥਾਣਾ ਬਾਲਿਆਂਵਾਲੀ ਦੇ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬੀਐੱਨਐੱਸਐੱਸ ਦੀ ਕਾਰਵਾਈ ਕਰਦਿਆਂ ਪੋਸਟ ਮਾਰਟਮ ਕਰਨ ਤੋਂ ਬਾਅਦ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ ਹੈ।