ਨਵੀਂ ਦਿੱਲੀ, 8 ਅਗਸਤ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਨੂੰ ਜ਼ਿਲ੍ਹਾ ਜੱਜਾਂ ਨੂੰ ਦਿੱਤੀ ਜਾ ਰਹੀ ਮਾਮੂਲੀ ਪੈਨਸ਼ਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਕਿਹਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, “ਅਸੀਂ, ਜ਼ਿਲ੍ਹਾ ਨਿਆਂਪਾਲਿਕਾ ਦੇ ਸਰਪ੍ਰਸਤ ਹੋਣ ਦੇ ਨਾਤੇ, ਤੁਹਾਨੂੰ (ਅਟਾਰਨੀ ਜਨਰਲ ਅਤੇ ਸਾਲਿਸਟਰ ਜਨਰਲ) ਨੂੰ ਇਸ ਮਾਮਲੇ ’ਤੇ ਕੋਈ ਰਸਤਾ ਲੱਭਣ ਲਈ ਬੇਨਤੀ ਕਰਦੇ ਹਾਂ।’’ ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਣੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜ਼ਿਲ੍ਹਾ ਅਦਾਲਤਾਂ ਦੇ ਜੱਜਾਂ ਦੀ ਪੈਨਸ਼ਨ ਨਾਲ ਸਬੰਧਤ ਕੇਸ ਦੀ ਬਹਿਸ ਕਰਨ ਲਈ ਕੁਝ ਸਮਾਂ ਮੰਗਿਆ। -ਪੀਟੀਆਈ