ਪੱਤਰ ਪ੍ਰੇਰਕ
ਲਹਿਰਾਗਾਗਾ, 8 ਅਗਸਤ
ਪਿੰਡ ਬੱਲਰਾਂ ਦੀ ਇੱਕ ਲੜਕੀ ਨਾਲ ਆਸਟਰੇਲੀਆ ਭੇਜਣ ਦੇ ਨਾਂ ’ਤੇ 11 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਪੀੜਤ ਸੰਦੀਪ ਕੌਰ ਪੁੱਤਰੀ ਬਲਬੀਰ ਸਿੰਘ ਵਾਸੀ ਬੱਲਰਾਂ ਨੇ ਜ਼ਿਲ੍ਹਾ ਪੁਲੀਸ ਸੰਗਰੂਰ ਦੇ ਮੁਖੀ ਨੂੰ ਸ਼ਿਕਾਇਤ ਕੀਤੀ ਕਿ ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਰਛਪਾਲ ਸਿੰਘ ਵਾਸੀਆਨ ਨਕੋਦਰ ਥਾਣਾ ਸਦਰ ਜਲੰਧਰ ਅਤੇ ਗੁਰਦੀਪ ਸਿੰਘ ਉਰਫ ਦੀਪਕ ਕੁਮਾਰ ਵਾਸੀ ਖਰੜ ਨੇ ਉਸ ਨੂੰ ਵਿਦੇਸ਼ ਆਸਟਰੇਲੀਆ ਭੇਜਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਪੁਲੀਸ ਨੇ ਐੱਸਐੱਸਪੀ ਦੀ ਹਦਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।