ਹਰਜੀਤ ਸਿੰਘ
ਡੇਰਾਬੱਸੀ, 8 ਅਗਸਤ
ਚੰਡੀਗੜ੍ਹ-ਅੰਬਾਲਾ ਮਾਰਗ ’ਤੇ ਪੈਂਦੇ ਪਿੰਡ ਭਾਂਖਰਪੁਰ ਵਿੱਚ ਟਰੈਫਿਕ ਲਾਈਟਾਂ ਖ਼ਤਮ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ਉਸਾਰੇ ਜਾ ਰਹੇ ਓਵਰਪਾਸ ਵਿੱਚ ਪਿੰਡ ਨੂੰ ਸਿੱਧਾ ਕੱਟ ਨਾ ਦੇਣ ਕਾਰਨ ਪਿੰਡ ਵਾਸੀਆਂ ਨੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਪਿੰਡ ਵਾਸੀ ਇਸ ਕੰਮ ਨੂੰ ਬੰਦ ਕਰਵਾ ਚੁੱਕੇ ਹਨ। ਅੱਜ ਕੰਮ ਬੰਦ ਕਰਨ ਲਈ ਵੱਡੀ ਗਿਣਤੀ ਪਿੰਡ ਵਾਸੀ ਇਕੱਤਰ ਹੋਏ। ਮੌਕੇ ’ਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਮੱਸਿਆ ਦੇ ਹੱਲ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਅੱਜ ਵਿਧਾਇਕ ਦੇ ਭਰੋਸੇ ਮਗਰੋਂ ਸੰਘਰਸ਼ ਟਾਲ ਕੇ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ। ਜੇ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਕੰਮ ਬੰਦ ਕਰਵਾ ਕੇ ਵੱਡਾ ਸੰਘਰਸ਼ ਕਰਨਗੇ।