ਨਵੀਂ ਦਿੱਲੀ, 9 ਅਗਸਤ
10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਕਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਮਿਲ ਕੇ ਹਮੇਸ਼ਾ ਚੰਗਾ ਲੱਗਦਾ ਹੈ, ਹਰਿਆਣਾ ਦੀਆਂ ਖੇਡ ਨੀਤੀਆਂ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀਆਂ ਹਨ। ਹਰਿਆਣਾ ਇੱਕ ਅਜਿਹਾ ਰਾਜ ਹੈ ਜਿੱਥੇ ਬਹੁਤ ਸਾਰੇ ਚੰਗੇ ਐਥਲੀਟ ਪੈਦਾ ਹੁੰਦੇ ਹਨ ਜੋ ਦੇਸ਼ ਲਈ ਮੈਡਲ ਲੈ ਕੇ ਆਏ ਹਨ, ਸਰਕਾਰ ਨੇ ਵੀ ਸਾਡਾ ਬਹੁਤ ਸਮਰਥਨ ਕੀਤਾ ਹੈ।
ਸਰਬਜੋਤ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਉਪਰੰਤ ਦੱਸਿਆ ਕਿ ਉਸਨੂੰ 17 ਅਗਸਤ ਨੂੰ ਰੋਹਤਕ ਵਿੱਚ ਹੋਣ ਵਾਲੇ ਇੱਕ ਹੋਰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹਰਿਆਣਾ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ਲਾਭਾਂ ਦੀ ਗੱਲ ਕਰੀਏ, ਤਾਂ ਮੈਨੂੰ ਨਹੀਂ ਲੱਗਦਾ ਕਿ ਕੋਈ ਹੋਰ ਸੂਬਾ ਇੰਨਾ ਕਰਦਾ ਹੈ।
ਕੰਗਨਾ ਰਣੌਤ ਨੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ
ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਸ਼ੁੱਕਰਵਾਰ ਨੂੰ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕ 2024 ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਸੋਨ ਤਗ਼ਮਾ ਨਹੀਂ ਜਿੱਤਿਆ ਪਰ ਮੈਨੂੰ ਉਮੀਦ ਹੈ ਕਿ ਭਾਰਤੀ ਅਥਲੀਟ ਭਵਿੱਖ ਵਿੱਚ ਬਿਹਤਰ ਪ੍ਰਦਰਸ਼ਨ ਕਰਨਗੇ, ਚੱਲ ਰਹੇ ਪੈਰਿਸ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਕਾਂਸੀ ਦਾ ਤਗਮਾ ਜਿੱਤਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਜਿਵੇਂ ਕਿ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਗੁਆਚੀ ਹਾਕੀ ਸ਼ਾਨ ਨੂੰ ਮੁੜ ਹਾਸਲ ਕਰ ਲਿਆ ਹੈ। -ਏਐੱਨਆਈ