ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਅਗਸਤ
ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਖੁਸ਼ੀ ’ਚ ਪਾਰਟੀ ਹੈੱਡਕੁਆਰਟਰ ’ਤੇ ਜਸ਼ਨ ਸ਼ੁਰੂ ਹੋ ਗਏ। ਪਾਰਟੀ ਆਗੂਆਂ ਨੇ ਢੋਲ ਦੇ ਡਗੇ ’ਤੇ ਨੱਚਣਾ ਸ਼ੁਰੂ ਕਰ ਦਿੱਤਾ ਅਤੇ ਇੱਕ ਦੂਜੇ ਨੂੰ ਮਠਿਆਈਆਂ ਖੁਆ ਕੇ ਵਧਾਈ ਦਿੱਤੀ। ਪਾਰਟੀ ਆਗੂਆਂ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਨੂੰ ‘ਸਚਾਈ ਦੀ ਜਿੱਤ’ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਤੇਂਦਰ ਜੈਨ ਵੀ ਜੇਲ੍ਹ ਤੋਂ ਰਿਹਾਅ ਹੋਣਗੇ। ਇਸ ਦੌਰਾਨ ਸੌਰਭ ਭਾਰਦਵਾਜ, ਗੋਪਾਲ ਰਾਏ ਸਮੇਤ ਕਈ ਆਗੂਆਂ ਨੇ ਇੱਕ ਦੂਜੇ ਨੂੰ ਮਠਿਆਈਆਂ ਖਿਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।