ਨਵੀਂ ਦਿੱਲੀ, 9 ਅਗਸਤ
ਵੱਖਵਾਦੀ ਆਗੂ ਯਾਸਿਨ ਮਲਿਕ ਨੇ ਆਪਣੇ ਵੱਲੋਂ ਵਕੀਲ ਨਿਯੁਕਤ ਕਰਨ ਸਬੰਧੀ ਅਦਾਲਤ ਦੇ ਸੁਝਾਅ ਨੂੰ ਰੱਦ ਕਰਦਿਆਂ ਅੱਜ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਅਤਿਵਾਦ ਫੰਡਿੰਗ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਉਸ ਪਟੀਸ਼ਨ ਖ਼ਿਲਾਫ਼ ਨਿੱਜੀ ਤੌਰ ’ਤੇ ਬਹਿਸ ਕਰਨਾ ਚਾਹੁੰਦਾ ਹੈ ਜਿਸ ਵਿੱਚ ਉਸ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਗਈ ਹੈ। -ਪੀਟੀਆਈ