ਧੂਰੀ: ਇੱਥੇ ਪੁਰਾਣੀ ਅਨਾਜ ਮੰਡੀ ਵਿੱਚ ਸਮਾਜ ਸੇਵੀ ਕ੍ਰਿਸ਼ਨ ਚੰਦ ਬਿਜਲੀ ਵਾਲੇ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਯਾਦ ਵਿੱਚ ਲੰਗਰ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਦੇਵੀ ਰਾਮ ਅਤੇ ਪੋਤਰੇ ਅਮਿਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਚੰਦ ਦੀ ਯਾਦ ਨੂੰ ਸਮਰਪਿਤ ਅੱਜ 13ਵਾਂ ਲੰਗਰ ਲਗਾਇਆ ਹੈ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਲੰਗਰ ਦੀ ਸੇਵਾ ਨਿਭਾਈ। -ਨਿੱਜੀ ਪੱਤਰ ਪ੍ਰੇਰਕ