ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਮੁੰਬਈ ਦੇ ਇੱਕ ਕਾਲਜ ਵੱਲੋਂ ਕੈਂਪਸ ’ਚ ਹਿਜਾਬ, ਬੁਰਕਾ, ਟੋਪੀ ਤੇ ਨਕਾਬ ਪਹਿਨਣ ’ਤੇ ਪਾਬੰਦੀ ਲਾਉਣ ਵਾਲੇ ਸਰਕੁਲਰ ’ਤੇ ਆਰਜ਼ੀ ਰੋਕ ਲਾ ਦਿੱਤੀ ਅਤੇ ਕਿਹਾ ਕਿ ਵਿਦਿਆਰਥਣਾਂ ਨੂੰ ਆਪਣੀ ਪਸੰਦ ਮੁਤਾਬਕ ਕੱਪੜੇ ਪਹਿਨਣ ਦੀ ਆਜ਼ਾਦੀ ਹੋਣੀ ਚਾਹੀਦੀ ਹੈ।
ਅਦਾਲਤ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਉਨ੍ਹਾਂ ’ਤੇ ਆਪਣੀ ਮਰਜ਼ੀ ਨਾਲ ਕੱਪੜੇ ਪਹਿਨਣ ਲਈ ਦਬਾਅ ਨਹੀਂ ਪਾ ਸਕਦੀਆਂ। ਅਦਾਲਤ ਨੇ ਇਹ ਨਿਰਦੇਸ਼ ਬੰਬੇ ਹਾਈ ਕੋਰਟ ਦੇ ਫ਼ੈਸਲੇ ਜਿਸ ਵਿੱਚ ਕਾਲਜ ਕੈਂਪਸ ’ਚ ਹਿਜਾਬ, ਬੁਰਕਾ ਤੇ ਨਕਾਬ ’ਤੇ ਪਾਬੰਦੀ ਲਾਉਣ ਦੇ ਕਾਲਜ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਗਿਆ ਸੀ, ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤਾ ਹੈ। -ਪੀਟੀਆਈ