ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਅਗਸਤ
ਇੰਡੀਅਨ ਯੂਥ ਕਾਂਗਰਸ ਨੇ ਅੱਜ 64ਵੇਂ ਸਥਾਪਨਾ ਦਿਵਸ ਦੇ ਮੌਕੇ ਝੰਡਾ ਲਹਿਰਾਉਣ ਅਤੇ ਬੂਟੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ। ਇੰਡੀਅਨ ਯੂਥ ਕਾਂਗਰਸ ਵੱਲੋਂ ਅੱਜ ਸਥਾਪਨਾ ਦਿਵਸ ਮੌਕੇ ਦੇਸ਼ ਭਰ ਵਿੱਚ ਬੂਟੇ ਲਗਾਉਣ ਦੇ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਭਾਰਤੀ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਕਿਹਾ ਕਿ ਯੂਥ ਕਾਂਗਰਸ ਆਪਣੇ ਸਥਾਪਨਾ ਦਿਵਸ ’ਤੇ ਸਭ ਤੋਂ ਵੱਡੀ ਜਮਹੂਰੀ ਨੌਜਵਾਨ ਜਥੇਬੰਦੀ ਦੇ ਸੰਘਰਸ਼ ਨੂੰ ਯਾਦ ਕਰਦੀ ਹੈ। ਯੂਥ ਕਾਂਗਰਸ ਦਾ ਗਤੀਸ਼ੀਲ ਨੇਤਾਵਾਂ ਅਤੇ ਸੰਸਦ ਮੈਂਬਰਾਂ ਦਾ ਇੱਕ ਅਮੀਰ ਇਤਿਹਾਸ ਹੈ ਜਿਨ੍ਹਾਂ ਨੇ ਆਪਣੀਆਂ ਨੀਤੀਆਂ ਅਤੇ ਯੋਗਦਾਨਾਂ ਨਾਲ ਭਾਰਤ ਦੇ ਵਿਕਾਸ ਲਈ ਰਾਹ ਪੱਧਰਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਯੂਥ ਕਾਂਗਰਸ ਇੱਕ ਜੀਵੰਤ, ਗਤੀਸ਼ੀਲ ਅਤੇ ਜਮਹੂਰੀ ਸੰਗਠਨ ਬਣੀ ਹੋਈ ਹੈ। ਭਾਰਤੀ ਯੂਥ ਕਾਂਗਰਸ ਨੇ ਕਿਹਾ,‘‘ਰਾਹੁਲ ਗਾਂਧੀ ਨੇ ਹਮੇਸ਼ਾ ਸਾਡੇ ਯੂਥ ਕਾਂਗਰਸ ਦੇ ਹਰੇਕ ਵਰਕਰ ਨੂੰ ਸਾਡੇ ਦੇਸ਼ ਦੇ ਲੋਕਾਂ ਲਈ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਹੈ।’’