ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਅਗਸਤ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਰੇਖੀ ਪੌਲੀਕਲੀਨਿਕ ਅਤੇ ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਐਮਰਜੈਂਸੀ ਸੰਭਾਲਣ ਬਾਰੇ ਵਿਸ਼ੇਸ਼ ਭਾਸ਼ਣ ਅਤੇ ਸਮਾਜਿਕ ਸੰਵੇਦਨਸ਼ੀਲਤਾ ਵਰਕਸ਼ਾਪ ਕੀਤੀ। ਇਸ ਦੌਰਾਨ ਬਾਲ ਰੋਗ ਮਾਹਿਰ ਡਾ. ਹਰਿੰਦਰ ਸਿੰਘ ਰੇਖੀ ਅਤੇ ਚਮੜੀ ਰੋਗਾਂ ਦੇ ਮਾਹਿਰ ਡਾ. ਅਮਰਜੀਤ ਕੌਰ ਨੇ ਵੱਖ ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਪ੍ਰੋ. ਡਾ. ਸੁਪ੍ਰੀਤ ਬਿੰਦਰਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਪ੍ਰਿਤਪਾਲ ਸਿੰਘ ਤੇ ਮਾਹਿਰਾਂ ਦਾ ਸਵਾਗਤ ਕੀਤਾ। ਯੂਨੀਵਰਸਿਟੀ ਵੱਲੋਂ ਰੇਖੀ ਪੌਲੀਕਲੀਨਿਕ ਅਤੇ ਹਸਪਤਾਲ, ਪਟਿਆਲਾ ਨਾਲ ਸਮਝੌਤਾ ਕੀਤਾ ਗਿਆ ਅਤੇ ਇਸ ’ਤੇ ਪ੍ਰੋ.(ਡਾ.) ਪ੍ਰਿਤਪਾਲ ਸਿੰਘ ਅਤੇ ਡਾ. ਰੇਖੀ ਨੇ ਹਸਤਾਖ਼ਰ ਕੀਤੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ.(ਡਾ.) ਸੁਖਵਿੰਦਰ ਸਿੰਘ ਬਿਲਿੰਗ, ਪ੍ਰੋ.(ਡਾ.) ਤੇਜਬੀਰ ਸਿੰਘ ਰਜਿਸਟਰਾਰ, ਡਾ. ਅਮਰਜੀਤ ਕੌਰ, ਡਾ. ਪੰਕਜਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸ ਸਹਿਯੋਗ ਰਾਹੀਂ, ਵਿਦਿਆਰਥੀਆਂ ਨੂੰ ਹਸਪਤਾਲ ਦਾ ਦੌਰਾ ਕਰਨ, ਵਿਹਾਰਕ ਅਨੁਭਵ ਹਾਸਲ ਕਰਨ ਦਾ ਵਿਸ਼ੇਸ਼ ਅਧਿਕਾਰ ਹੋਵੇਗਾ। ਡਾ. ਪੰਕਜਪ੍ਰੀਤ ਸਿੰਘ ਨੇ ਧੰਨਵਾਦ ਕੀਤਾ।