ਕੁੱਪ ਕਲਾਂ (ਪੱਤਰ ਪ੍ਰੇਰਕ): ਇੱਥੇ ਲੁਧਿਆਣਾ-ਮਾਲੇਰਕੋਟਲਾ ਮੁੱਖ ਮਾਰਗ ’ਤੇ ਐੱਸਬੀਆਈ ਬੈਂਕ ਨੇੜੇ ਅੱਧੀ ਦਰਜਨ ਨਕਾਬਪੋਸ਼ ਨੌਜਵਾਨਾਂ ਨੇ ਦੋ ਨੌਜਵਾਨਾਂ ਦੀ ਕੁੱਟਮਾਰ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਤੋਂ ਮੌਜੂਦ ਮੁਲਜ਼ਮਾਂ ਨੇ ਇੱਕ ਦੁਕਾਨ ’ਤੇ ਕੰਮ ਕਰਵਾ ਰਹੇ ਨੌਜਵਾਨ ਦੀ ਕੁੱਟਮਾਰ ਕੀਤੀ ਅਤੇ ਇਸ ਮਗਰੋਂ ਇੱਕ ਕਾਰ ’ਚ ਆਏ ਨੌਜਵਾਨ ਨੂੰ ਵੀ ਬੁਰੀ ਤਰ੍ਹਾਂ ਕੁੱਟਿਆ ਗਿਆ। ਉਹ ਆਪਣੀ ਜਾਨ ਬਚਾਉਣ ਲਈ ਨੇੜਲੀ ਦੁਕਾਨ ਵੱਲ ਭੱਜਿਆ। ਦੁਕਾਨਦਾਰਾਂ ਦੇ ਦਖ਼ਲ ਮਗਰੋਂ ਮੁਲਜ਼ਮ ਉੱਥੋਂ ਫਰਾਰ ਹੋ ਗਏ। ਪੀੜਤ ਨੌਜਵਾਨ ਨੇ ਖੁਦ ਨੂੰ ਅਹਿਮਦਗੜ੍ਹ ਦਾ ਵਸਨੀਕ ਦੱਸਿਆ ਅਤੇ ਉਹ ਵੀ ਮੌਕੇ ਤੋਂ ਚਾਲ ਗਿਆ। ਦੁਕਾਨਦਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਜ਼ਿਲ੍ਹਾ ਮਾਲੇਰਕੋਟਲਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਪੜਤਾਲ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।