ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450ਵੇਂ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਗੋਇੰਦਵਾਲ ਸਾਹਿਬ ਵਿਖੇ ਅੱਜ ਸ੍ਰੀ ਬਾਉਲੀ ਸਾਹਿਬ ਦੀ ਡਿਓਢੀ ਅੰਦਰ ਮੀਨਾਕਾਰੀ ਅਤੇ ਸੋਨੇ ਦੇ ਪੱਤਰੇ ਲਾਉਣ ਦੀ ਸੇਵਾ ਸ਼ੁਰੂ ਕੀਤੀ ਗਈ। ਇਸ ਦੇ ਨਾਲ ਹੀ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਬਣਾਏ ਜਾ ਰਹੇ ਲੰਗਰ ਹਾਲ ਦੀ ਤੀਜੀ ਮੰਜ਼ਿਲ ਦਾ ਵੀ ਲੈਂਟਰ ਪਾਇਆ ਗਿਆ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਸ੍ਰੀ ਧਾਮੀ ਨੇ ਕਿਹਾ ਕਿ ਅੱਜ ਸ੍ਰੀ ਬਾਉਲੀ ਸਾਹਿਬ ਦੀ ਡਿਓਢੀ ਵਿੱਚ ਮੀਨਾਕਾਰੀ ਤੇ ਸੋਨੇ ਦੇ ਪੱਤਰੇ ਲਾਉਣ ਦੀ ਸ਼ੁਰੂਆਤ ਹੋਈ ਹੈ। ਸੰਗਤ ਦੀ ਸਹੂਲਤ ਲਈ ਤਿਆਰ ਕਰਵਾਏ ਜਾ ਰਹੇ ਲੰਗਰ ਦੀ ਤੀਜੀ ਮੰਜ਼ਿਲ ਦਾ ਲੈਂਟਰ ਵੀ ਪਾਇਆ ਗਿਆ ਹੈ। ਇਸ ਸਬੰਧੀ 13 ਤੇ 14 ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕਰਵਾਏ ਜਾਣਗੇ ਜਦਕਿ 16, 17 ਤੇ 18 ਸਤੰਬਰ ਨੂੰ ਵੀ ਸਮਾਗਮ ਕਰਵਾਏ ਜਾਣਗੇ।