ਪੱਤਰ ਪ੍ਰੇਰਕ
ਦੇਵੀਗੜ੍ਹ, 10 ਅਗਸਤ
ਹਲਕਾ ਸਨੌਰ ਦੇ ਪਿੰਡ ਮਸੀਂਗਣ ਵਿੱਚ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਲਿਆ। ਉਨ੍ਹਾਂ ਨਾਲ ਐੱਸਡੀਐੱਮ ਮਨਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਨਾਇਬ ਤਹਿਸੀਲਦਾਰ ਮਲਕੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਮਸੀਂਗਣ, ਅਕਬਰਪੁਰ ਮੁਰਾਦਪੁਰ, ਸਲੇਮਪੁਰ ਵਾਲੀਆਂ, ਫਰੀਦਪੁਰ, ਹਸਨਪੁਰ ਕੰਬੋਆਂ ਤੇ ਮਲਕਪੁਰ ਕੰਬੋਆਂ ਆਦਿ ਪਿੰਡਾਂ ਦੇ ਵੱਡੀ ਗਿਣਤੀ ਲੋਕਾਂ ਨੇ ਮੌਕੇ ’ਤੇ ਹੀ ਸਰਕਾਰੀ ਯੋਜਨਾਵਾਂ ਦਾ ਲਾਭ ਲਿਆ।