ਪੱਤਰ ਪ੍ਰੇਰਕ
ਲਹਿਰਾਗਾਗਾ, 10 ਅਗਸਤ
ਇੱਥੇ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਐੱਸਪੀ ਲਹਿਰਾਗਾਗਾ ਦੀਪਕ ਰਾਏ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਂ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਇਆ ਕਿ ਉਸ ਦੀ ਧੀ 12ਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸ ਦੀ ਲੜਕੀ ਨੇ ਉਸ ਨੂੰ ਦੱਸਿਆ ਕਿ ਜਦੋਂ ਉਹ ਸਕੂਲ ਦੇ ਗੇਟ ’ਤੇ ਪਹੁੰਚੀ ਤਾਂ ਛਾਜਲੀ ਦਾ ਇੱਕ ਵਿਅਕਤੀ ਪਵਨ ਸਿੰਘ ਆਪਣੇ ਸਾਥੀ ਸਮੇਤ ਉਥੇ ਆਇਆ ਅਤੇ ਉਸ ਨੂੰ ਵਰਗਲਾ ਕੇ ਜਾਖਲ ਰੋਡ ਸਥਿਤ ਹੋਟਲ ਵਿਚ ਲਿਜਾ ਕੇ ਜਬਰ-ਜਨਾਹ ਕੀਤਾ। ਇਸ ਤੋਂ ਬਾਅਦ ਉਸ ਨੂੰ ਲਹਿਰਾਗਾਗਾ ਤੇ ਬੱਸ ਸਟੈਂਡ ’ਤੇ ਛੱਡ ਕੇ ਚਲੇ ਗਏ। ਡੀਐੱਸਪੀ ਦੀਪਕ ਰਾਏ ਨੇ ਦੱਸਿਆ ਕਿ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਹੋਟਲ ਮਾਲਕ ਦੀ ਗ੍ਰਿਫਤਾਰੀ ਅਜੇ ਬਾਕੀ ਹੈ।