ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ
ਇੱਥੇ ਸਿਨਮਾ ਰੋਡ ’ਤੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ਹਿਰ ਦੀ ਸਿਨਮਾ ਰੋਡ ’ਤੇ ਆਪਣੇ ਪਿਤਾ ਨਾਲ ਫਰਿੱਜ਼, ਏਸੀ ਆਦਿ ਦੀ ਮੁਰੰਮਤ ਦੀ ਦੁਕਾਨ ’ਤੇ ਦੀਪਕ ਕੁਮਾਰ (28) ਜਦੋਂ ਇਕ ਏਸੀ ਦੀ ਮੁਰੰਮਤ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਨੌਜਵਾਨ ਨੂੰ ਇਲਾਜ ਲਈ ਤੁਰੰਤ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਮੌਤ ’ਤੇ ਸ਼ਹਿਰ ਵਿਚ ਸੋਗ ਦੀ ਲਹਿਰ ਹੈ ਅਤੇ ਸਿਨੇਮਾ ਰੋਡ ਮਾਰਕੀਟ ਐਸੋਸੀਏਸ਼ਨ ਦੇ ਸੱਦੇ ’ਤੇ ਸਿਨੇਮਾ ਰੋਡ ਦੇ ਦੁਕਾਨਦਾਰਾਂ ਵਜੋਂ ਸੋਗ ਵਜੋਂ ਦੁਪਹਿਰ ਤੱਕ ਆਪਣੀਆਂ ਦੁਕਾਨਾਂ ਵੀ ਬੰਦ ਰੱਖੀਆਂ ਗਈਆਂ।