ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਏਲਨਾਬਾਦ/ਸਿਰਸਾ, 10 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਗਸਤ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਣੀਆ ਵਿੱਚ ਕਰਵਾਈ ਜਾ ਰਹੀ ਬਦਲਾਅ ਰੈਲੀ ਨੂੰ ਸੰਬੋਧਨ ਕਰਨਗੇ।। ‘ਆਪ’ ਦੇ ਸੀਨੀਅਰ ਆਗੂ ਪਰਦੀਪ ਸਚਦੇਵਾ ਨੇ ਦੱਸਿਆ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਹਰਿਆਣਾ ਵਿੱਚ ਚੋਣ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ 12 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਰੈਲੀ ਨੂੰ ਸੰਬੋਧਨ ਕਰਨ ਲਈ ਕਸਬਾ ਰਾਣੀਆਂ ਦੀ ਅਨਾਜ ਮੰਡੀ ਵਿੱਚ ਆਉਣਗੇ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਕਈ ਪ੍ਰਮੁੱਖ ਆਗੂ ਵੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।