ਬਟਾਲਾ: ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਅੱਜ ਇੱਥੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ ਸਕਦਾ ਦੇਸ਼ ਅੰਦਰ ਸ਼ੁਰੂ ਹੋਣ ਵਾਲੀ ‘ਹਰ ਘਰ ਤਿਰੰਗਾ’ ਮੁਹਿੰਮ ਨਾਲ ਨਾਗਰਿਕਾਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਪਾਰਟੀ ਵਿਧਾਨ ਸਭਾ ਹਲਕਾ ਪੱਧਰ ’ਤੇ 11 ਅਗਸਤ ਤੋਂ 13 ਅਗਸਤ ਤੱਕ ਹਰ ਘਰ ਤਿਰੰਗਾ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਰ੍ਹਾਂ 12 ਤੋਂ 14 ਅਗਸਤ ਤੱਕ ਸ਼ਹੀਦਾਂ ਦੇ ਬੁੱਤਾਂ ਅਤੇ ਯਾਦਗਾਰਾਂ ਵਾਲੇ ਇਲਾਕਿਆਂ ਦੇ ਆਸ-ਪਾਸ ਖੇਤਰ ਦੀ ਸਫਾਈ ਕੀਤੀ ਜਾਵੇਗੀ। ਸ਼੍ਰੀ ਬੁੱਟਰ ਨੇ ਦੱਸਿਆ ਕਿ ਦੇਸ਼ ਦੇ ਹਰੇਕ ਨਾਗਰਿਕ ਦੇ ਘਰ ਉੱਤੇ 13 ਤੋਂ 15 ਅਗਸਤ ਤੱਕ ਤਿਰੰਗਾ ਲਗਾਇਆ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ