ਪੱਤਰ ਪ੍ਰੇਰਕ
ਪਟਿਆਲਾ, 12 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪਟਿਆਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣੀਆਂ ਇਸ ਲਈ ਜ਼ਰੂਰੀ ਹਨ ਕਿਉਂਕਿ ਅੱਜ ਪੰਥ ਵੱਡੇ ਸੰਕਟ ਵਿਚੋਂ ਗੁਜ਼ਰ ਰਿਹਾ ਹੈ, ਇਸ ਕਰਕੇ ਧਾਰਮਿਕ ਅਜ਼ਾਦੀ ਦੀ ਲੋੜ ਹੈ। ਭਾਈ ਸਰਬਜੀਤ ਸਿੰਘ ਖ਼ਾਲਸਾ ਦੁਆਰਾ ਸਿਆਸੀ ਪਾਰਟੀ ਬਣਾਉਣ ਦੇ ਸਵਾਲ ’ਤੇ ਤਰਸੇਮ ਸਿੰਘ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਨਾਲ ਮੁਲਾਕਾਤ ਆਮ ਤੌਰ ’ਤੇ ਹੁੰਦੀ ਰਹਿੰਦੀ ਹੈ ਪਰ ਇਸ ਉੱਪਰ ਫ਼ੈਸਲਾ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਹੀ ਲਿਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਜਿਨ੍ਹਾਂ ਪਾਰਟੀਆਂ ਵੱਲੋਂ ਪੰਥਕ ਹੋਣ ਦੇ ਦਿਖਾਵੇ ਕੀਤੇ ਗਏ ਉਨ੍ਹਾਂ ਪਾਰਟੀਆਂ ਦੇ ਮਖੌਟੇ ਉਤਰ ਗਏ ਹਨ।