ਪੱਤਰ ਪ੍ਰੇਰਕ
ਪਟਿਆਲਾ, 12 ਅਗਸਤ
ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀਆਂ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਹੋਈ। ਮੀਟਿੰਗ ਦੀ ਅਗਵਾਈ ਕਰਦਿਆਂ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਨੇ ਡੀਸੀ ਸਾਹਮਣੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਰੱਖਿਆ। ਆਗੂਆਂ ਨੇ 15 ਅਗਸਤ ਦੇ ਸਮਾਗਮ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸ਼ਮੂਲੀਅਤ ਬਾਰੇ ਵੀ ਚਰਚਾ ਕੀਤੀ ਗਈ। ਡੀਸੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨਾਲ ਸਬੰਧਤ ਕੇਸਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ। ਜਥੇਬੰਦੀ ਦੀ ਮੰਗ ’ਤੇ ਮੁੱਖ ਮਹਿਮਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪਟਿਆਲਾ ਪਹੁੰਚਣ ’ਤੇ ਪੰਜਾਬ ਸਰਕਾਰ ਨਾਲ ਸਬੰਧਿਤ ਸਨਮਾਨ ਸਹੂਲਤਾਂ ਸਬੰਧੀ ਜਥੇਬੰਦੀ ਦੇ ਆਗੂਆਂ ਕੋਲੋਂ ਮੰਗ ਪੱਤਰ ਪ੍ਰਸ਼ਾਸਨ ਵੱਲੋਂ ਦਿਵਾਇਆ ਜਾਵੇਗਾ।