ਧੂਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਸਥਿਤ ਦਫ਼ਤਰ ਅੱਗੇ 17 ਅਗਸਤ ਨੂੰ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਵਜੋਂ ਕਿਰਤੀ ਕਿਸਾਨ ਯੂਨੀਅਨ ਨੇ ਪਿੰਡ ਰਾਜੋਮਾਜਰਾ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਹਰਦਮ ਸਿੰਘ ਰਾਜੋਮਾਜਰਾ ਦੀ ਅਗਵਾਈ ਹੇਠ ਲਾਮਬੰਦੀ ਮੀਟਿੰਗ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਜਹਾਂਗੀਰ ਤੇ ਯੂਥ ਵਿੰਗ ਦੇ ਸੂਬਾਈ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਧਰਨੇ ਦੌਰਾਨ ਮੰਗ ਰੱਖੀ ਜਾਵੇਗੀ ਕਿ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਕਾਨੂੰਨ ਅਨੁਸਾਰ ਹੱਲ ਕੀਤਾ ਜਾਵੇ। -ਪੱਤਰ ਪ੍ਰੇਰਕ