ਰਾਜੌਰੀ:
ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਇਲਾਕੇ ’ਚ ਕੰਟਰੋਲ ਰੇਖਾ ਨੇੜੇ ਭਾਰਤੀ ਸੈਨਾ ਨੂੰ ਅਲਰਟ ’ਤੇ ਰੱਖਿਆ ਗਿਆ ਹੈ। ਫੌਜ ਦੇ ਜਵਾਨਾਂ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਅੱਜ ਐਲਓਸੀ ਨੇੜੇ ਤਲਾਸ਼ੀ ਮੁਹਿੰਮ ਚਲਾਈ। ਇਲਾਕੇ ’ਚ ਬਾਰੂਦੀ ਸੁਰੰਗਾਂ ਦੇ ਹਮਲੇ ਰੋਕਣ ਲਈ ਡੌਗ ਸਕੁਐਡ ਦੀ ਮਦਦ ਵੀ ਲਈ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਭਿੰਬਰ ਗਲੀ ਤੇ ਮੰਜਾਕੋਟ ਸੈਕਟਰਾਂ ’ਚ ਨਾਕੇ ਲਾ ਕੇ ਵਾਹਨਾਂ ਦੀ ਜਾਂਚ ਵੀ ਕੀਤੀ ਹੈ। -ਪੀਟੀਆਈ