ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 12 ਅਗਸਤ
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਪੈਰਿਸ ਓਲੰਪਿਕ ਵਿੱਚ ਪਹਿਲਵਾਨ ਵਿਨੇਸ਼ ਫੋਗਾਟ ਨਾਲ ਹੋਈ ਬੇਇਨਸਾਫੀ ਅਤੇ ਅਧਿਕਾਰੀਆਂ ’ਤੇ ਹੋਏ ਬੇਲੋੜੇ ਖਰਚਿਆਂ ਸਬੰਧੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਡ ਮੰਤਰੀ ਨੇ ਵਿਨੇਸ਼ ’ਤੇ ਕੀਤੇ ਗਏ ਖਰਚੇ ਬਾਰੇ ਤਾਂ ਜਾਣਕਾਰੀ ਦੇ ਦਿੱਤੀ ਪਰ ਉਸ ਨਾਲ ਭੇਜੇ ਗਏ ਅਧਿਕਾਰੀਆਂ ’ਤੇ ਆਏ ਖਰਚੇ ਬਾਰੇ ਕੁੱਝ ਨਹੀਂ ਦੱਸਿਆ। ਇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਭਾਰਤੀ ਖਿਡਾਰੀਆਂ ਨਾਲ ਭੇਜੇ ਗਏ 12 ਉਹ ਅਧਿਕਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਮੁਅੱਤਲ ਕੀਤਾ ਹੋਇਆ ਹੈ।