ਨਵੀਂ ਦਿੱਲੀ, 14 ਅਗਸਤ
ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਪਿਛਲੇ ਸਾਲ ਸਤੰਬਰ ਵਿੱਚ ਅਤਿਵਾਦ ਵਿਰੋਧੀ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੂੰ ਮਰਨ ਉਪਰੰਤ ਬਹਾਦਰੀ ਵਜੋਂ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦੇ ਤਿੰਨ ਹੋਰ ਜਵਾਨਾਂ ਰਾਈਫਲਮੈਨ ਰਵੀ ਕੁਮਾਰ (ਮਰਨ ਉਪਰੰਤ), ਮੇਜਰ ਮੱਲਾ ਰਾਮ ਗੋਪਾਲ ਨਾਇਡੂ, ਜੰਮੂ ਅਤੇ ਕਸ਼ਮੀਰ ਪੁਲੀਸ ਦੇ ਡਿਪਟੀ ਸੁਪਰਡੈਂਟ ਹਿਮਾਯੂਨ ਮੁਜ਼ੱਮਿਲ ਭੱਟ (ਮਰਨ ਉਪਰੰਤ) ਨੂੰ ਵੀ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ’ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਥਿਆਰਬੰਦ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੇ ਕਰਮਚਾਰੀਆਂ ਨੂੰ ਕੁੱਲ 103 ਬਹਾਦਰੀ ਪੁਰਸਕਾਰਾਂ ਨੂੰ ਮਨਜ਼ੂਰੀ ਦਿੱਤੀ। -ਪੀਟੀਆਈ